ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜਪੁਰ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜਪੁਰ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਫਿਰੋਜਪੁਰ 14 ਨਵੰਬਰ {ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰਵਾਦਦਾਤਾ}=

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇਵਾਲਾ ਫਿਰੋਜ਼ਪੁਰ ਵਿਖੇ ਦਿਵਾਲੀ ਦਾ ਤਿਉਹਾਰ ਬੜੇ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੋਕੇ ਲਛਮੀ ਮਾਤਾ ਦੀ ਪੂਜਾ ਕੀਤੀ ਗਈ ਅਤੇ ਸਾਰਿਆ ਨੂੰ ਦੀਵਾਲੀ ਦੀਆ ਮੁਬਾਰਕਾਂ ਦਿੱਤੀਆਂ ਗਈਆਂ। ਸ਼੍ਰੀ ਧਰਮਪਾਲ ਬਾਂਸਲ (ਡਾਇਰੈਕਟਰ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਹਾਰਮਨੀ ਆਯੂਰਵੈਦਿਕ ਕਾਲਜ ਫਿਰੋਜ਼ਪੁਰ) ਵੱਲੋ ਸਾਰਿਆਂ ਨੂੰ ਦੀਵਾਲੀ ਮੌਕੇ ਤੋਹਫ਼ੇ ਦਿੱਤੇ ਗਏ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਜਿਸ ਰਾਹੀ ਗ੍ਰੀਨ ਦਿਵਾਲੀ ਮਨਾਉਣ ਦਾ ਸੰਦੇਸ਼ ਸਾਰਿਆਂ ਨੂੰ ਦਿੱਤਾ ਗਿਆ। ਇਸ ਮੌਕੇ ਸ਼੍ਰੀ ਧਰਮਪਾਲ ਬਾਂਸਲ ਨੇ ਦਿਵਾਲੀ ਦੀਆਂ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਸਾਡਾ ਦੇਸ਼ ਮੇਲਿਆਂ ਅਤੇ ਤਿਉਹਾਰਾਂ ਦਾ ਦੇਸ਼ ਹੈ। ਜਿੱਥੇ ਰੁੱਤਾ, ਫਸਲਾ,ਇਤਿਹਾਸ ਨਾਲ ਸੰਬੰਧਿਤ ਮੇਲੇ ਅਤੇ ਤਿਉਹਾਰ ਜਿੱਥੇ ਸਾਨੂੰ ਮਾਨਸਿਕ ਸਕੂਨ ਦਿੱਦੇ ਹਨ । ਉੱਥੇ ਹੀ ਸਾਡੀ ਗੌਰਵਮਈ ਵਿਰਾਸਤ ਨੂੰ ਦੂਜੀਆਂ ਪੀੜੀਆਂ ਤੱਕ ਪਹੁੰਚਾਉਣ ਦਾ ਜਰੀਆ ਵੀ ਹਨ। ਇਹ ਤਿਉਹਾਰ ਸਾਨੂੰ ਆਪਸ ਵਿੱਚ ਮਿਲ ਕੇ ਰਹਿਣ ਦਾ ਸੰਦੇਸ਼ ਦਿੰਦੇ ਹਨ। ਹਰ ਧਰਮ ਵਿੱਚ ਦਿਵਾਲੀ ਦੀ ਆਪਣੀ ਮਹੱਤਤਾ ਹੈ। ਸਨਾਤਨ ਧਰਮ ਵਿੱਚ ਦਿਵਾਲੀ ਵਾਲੇ ਦਿਨ ਸ਼੍ਰੀ ਰਾਮ ਚੰਦਰ ਜੀ 14 ਸਾਲਾਂ ਦਾ ਬਨਵਾਸ ਕੱਟ ਕੇ ਅਯੁਧਿਆ ਵਾਪਸ ਆਏ ਸਨ। ਓਹਨਾ ਦੀ ਆਉਣ ਦੀ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ ਸੀ। ਸਿੱਖ ਧਰਮ ਵਿੱਚ 6ਵੇਂ ਗੁਰੂ ਸ੍ਰੀ ਹਰਗੋਬਿਦ ਸਾਹਿਬ ਜੀ 52 ਰਾਜਿਆਂ ਨੂੰ ਰਿਹਾਅ ਕਰਵਾ ਕੇ ਲਿਆਏ ਸਨ। ਜਿਸ ਖੁਸ਼ੀ ਵਿੱਚ ਦੀਪਮਾਲਾ ਕੀਤੀ ਗਈ ਸੀ। ਅੱਜ ਦੇ ਟਾਈਮ ਸਾਨੂੰ ਸਾਰਿਆਂ ਨੂੰ ਪ੍ਰਦੂਸ਼ਣ ਦਾ ਧਿਆਨ ਰੱਖਦੇ ਹੋਏ ਪਰਦੂਸ਼ਣ ਮੁਕਤ ਦੀਵਾਲੀ ਮਨਾਉਣੀ ਚਾਹੀਦੀ ਹੈ।ਇਸ ਮੌਕੇ ਕਾਲਜ ਦਾ ਸਾਰਾ ਸਟਾਫ਼ ਹਾਜਰ ਰਿਹਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

ਭਗਤੀ ਭਜਨ ਗਰੁੱਪ ਦੇ ਸੰਸਥਾਪਕ, ਸਰਹੱਦੀ ਲੋਕ ਸੇਵਾ ਸੰਮਤੀ ਪੰਜਾਬ ਦੇ ਵਾਇਸ ਪ੍ਰਧਾਨ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਡਾਇਰੈਕਟਰ ਧਰਮਪਾਲ ਬਾਂਸਲ ਵੱਲੋਂ ਸਰਹੱਦ ਤੇ ਜਾ ਕੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨਾਲ ਮਨਾਈ ਗਈ ਦਿਵਾਲੀ

Tue Nov 14 , 2023
ਭਗਤੀ ਭਜਨ ਗਰੁੱਪ ਦੇ ਸੰਸਥਾਪਕ, ਸਰਹੱਦੀ ਲੋਕ ਸੇਵਾ ਸੰਮਤੀ ਪੰਜਾਬ ਦੇ ਵਾਇਸ ਪ੍ਰਧਾਨ ਅਤੇ ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਦੇ ਡਾਇਰੈਕਟਰ ਧਰਮਪਾਲ ਬਾਂਸਲ ਵੱਲੋਂ ਸਰਹੱਦ ਤੇ ਜਾ ਕੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨਾਲ ਮਨਾਈ ਗਈ ਦਿਵਾਲੀ ਫਿਰੋਜਪੁਰ 14 ਨਵੰਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}= ਭਗਤੀ ਭਜਨ ਗਰੁੱਪ ਦੇ […]

You May Like

advertisement