ਰਾਜਪਾਲ ਪੰਜਾਬ ਜੀ ਦਾ ਗੱਟੀ ਰਾਜੋ ਕੇ ਸਕੂਲ ਪਹੁੰਚਣ ਤੇ ਕੀਤਾ ਨਿੱਘਾ ਸੁਆਗਤ

ਰਾਜਪਾਲ ਪੰਜਾਬ ਜੀ ਦਾ ਗੱਟੀ ਰਾਜੋ ਕੇ ਸਕੂਲ ਪਹੁੰਚਣ ਤੇ ਕੀਤਾ ਨਿੱਘਾ ਸੁਆਗਤ।

ਫ਼ਿਰੋਜ਼ਪੁਰ 08 ਜੂਨ [ਕੈਲਾਸ਼ ਸ਼ਰਮਾ ਜਿਲਾ ਵਿਸ਼ੇਸ਼ ਸੰੰਵਾਦਦਾਤਾ]:

ਸ੍ਰੀ ਬਨਵਾਰੀ ਲਾਲ ਪੁਰੋਹਿਤ ਮਾਣਯੋਗ ਰਾਜਪਾਲ, ਪੰਜਾਬ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਵਿਸ਼ੇਸ਼ ਤੌਰ ਤੇ ਸਰਹੱਦ ਦੇ ਨਜ਼ਦੀਕ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿੱਚ ਪਹੁੰਚੇ। ਉਥੇ ਪਹੁੰਚਣ ਤੇ ਸਕੂਲ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਅਤੇ ਸਮੂਹ ਸਟਾਫ ਵੱਲੋਂ ਗਰਮਜੋਸ਼ੀ ਨਾਲ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਦੇ ਐਨ ਸੀ ਸੀ ਕੈਡਿਟਾਂ ਨੇ ਪ੍ਰਭਾਵਸ਼ਾਲੀ ਤਰੀਕੇ ਨਾਲ ਪਰੇਡ ਕਰਕੇ ਸੁਆਗਤ ਕੀਤਾ। ਸਕੂਲ ਦੀ ਬੈਂਡ ਟੀਮ ਵੱਲੋਂ ਮਧੁਰ ਸੁਆਗਤੀ ਧੂਨ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਰਹੀ। ਸਕੂਲੀ ਵਿਦਿਆਰਥਣਾਂ ਵੱਲੋਂ ਵੀ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ।
ਇਸ ਮੌਕੇ ਸਕੂਲ ਪ੍ਰਿੰਸੀਪਲ ਵੱਲੋਂ ਰਾਜਪਾਲ ਜੀ ਨੂੰ ਸਕੂਲ ਦੀ ਰਵਾਇਤ ਅਨੁਸਾਰ ਇੱਕ ਪੌਦਾ, ਕਿਤਾਬ ਅਤੇ ਦੁਸ਼ਾਲਾ ਭੇਟ ਕੀਤਾ ਗਿਆ।
ਸ੍ਰੀ ਬਨਵਾਰੀ ਲਾਲ ਪ੍ਰੋਹਿਤ ਗਵਰਨਰ ਜੀ ਨੇ ਆਪਣੇ ਸੰਬੋਧਨ ਵਿੱਚ ਸਰਹੱਦੀ ਖੇਤਰ ਦੇ ਇਸ ਸਰਕਾਰੀ ਸਕੂਲ ਵਿੱਚ ਵਿਦਿਆਰਥੀ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਚੀਫ ਸੈਕਟਰੀ ਪੰਜਾਬ ਸ੍ਰੀ ਵੀ ਕੇ ਜੰਜੂਆ, ਸ੍ਰੀ ਗੌਰਵ ਯਾਦਵ ਡੀ ਜੀ ਪੀ ਪੰਜਾਬ, ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ, ਸ੍ਰੀ ਰਜੇਸ਼ ਧੀਮਾਨ ਡਿਪਟੀ ਕਮਿਸ਼ਨਰ, ਭੁਪਿੰਦਰ ਸਿੰਘ ਐਸ ਐਸ ਪੀ, ਅਰੁਣ ਕੁਮਾਰ ਸ਼ਰਮਾ ਏ ਡੀ ਸੀ ਵਿਕਾਸ, ਚਮਕੌਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸੰਜੀਵ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ,ਅਮਰੀਕ ਸਿੰਘ ਸਾਮਾ ਜ਼ਿਲ੍ਹਾ ਲੋਕ ਸੰਪਰਕ ਅਫਸਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ।
ਸਕੂਲ ਵਿਚ ਆਯੋਜਿਤ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਸਕੂਲ ਅਧਿਆਪਕ ਵਿਸ਼ਾਲ ਗੁਪਤਾ, ਸ੍ਰੀਮਤੀ ਗੀਤਾ, ਮਨਦੀਪ ਸਿੰਘ, ਪ੍ਰਿਤਪਾਲ ਸਿੰਘ, ਸਰੂਚੀ ਮਹਿਤਾ, ਵਿਜੇ ਭਾਰਤੀ, ਸੂਚੀ ਜੈਨ, ਦਵਿੰਦਰ ਕੁਮਾਰ ਅਤੇ ਦੀਪਕ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

योनेक्स सनराइज द्वितीय अश्वनी गुप्ता मेमोरियल सब जूनियर बैडमिंटन रैंकिंग टूर्नामेंट 11 जून से

Fri Jun 9 , 2023
योनेक्स सनराइज द्वितीय अश्वनी गुप्ता मेमोरियल सब जूनियर बैडमिंटन रैंकिंग टूर्नामेंट 11 जून से। हरियाणा संपादक – वैद्य पण्डित प्रमोद कौशिक।दूरभाष – 9416191877 महामहिम पंजाब करेंगे बैडमिंटन कुंभ का आगाज।समापन पर 18 जून को हरियाणा के राज्यपाल होंगे मुख्य अतिथि।स्पोर्ट्स प्रमोशन सोसाइटी के चेयरमैन ज्ञान चंद गुप्ता ने दी जानकारी।देश […]

You May Like

Breaking News

advertisement