ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜਪੁਰ ਵਿਖੇ ਬੀਐਸਸੀ ਨਰਸਿੰਗ 2022-26 ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਢੇ ਵਾਲਾ ਫਿਰੋਜਪੁਰ ਵਿਖੇ ਬੀਐਸਸੀ ਨਰਸਿੰਗ 2022-26 ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਸਾਕਸ਼ੀ ਸਿੰਘ ਅਤੇ ਰਮਨਪ੍ਰੀਤ ਕੌਰ ਰਹੇ ਪਹਿਲੇ ਦਰਜੇ ਤੇ ਮਹਿਕ ਅਤੇ ਤਮੰਨਾ ਦੂਸਰੇ ਅਤੇ ਕੋਮਲਪ੍ਰੀਤ ਕੌਰ ਤੀਸਰੇ ਦਰਜੇ ਤੇ ਰਹੇ

(ਪੰਜਾਬ) ਫਿਰੋਜਪੁਰ 27 ਅਕਤੂਬਰ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਸੋਡੇਵਾਲਾ, ਫਿਰੋਜਪੁਰ ਵਿਖੇ ਬੀ.ਐੱਸ.ਸੀ ਨਰਸਿੰਗ (2022-26) 5th ਸਮੈਸਟਰ ਦੇ ਵਿਦਿਆਰਥੀਆ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਸਾਕਸ਼ੀ ਸਿੰਘ ਸਪੁੱਤਰੀ ਬਰਜਿੰਦਰਾ ਸਿੰਘ ਅਤੇ ਰਮਨਪ੍ਰੀਤ ਕੌਰ ਸਪੁੱਤਰੀ ਸੁਖਵਿੰਦਰ ਸਿੰਘ ਨੇ ਪਹਿਲੇ ਦਰਜੇ, ਮਹਿਕ ਸਪੁੱਤਰੀ ਅਸ਼ਵਨੀ ਕੁਮਾਰ ਅਤੇ ਤਮੰਨਾ ਸਪੁੱਤਰੀ ਸੰਜੀਵ ਕੁਮਾਰ ਨੇ ਦੂਜੇ ਦਰਜੇ, ਕੋਮਲਪ੍ਰੀਤ ਕੌਰ ਸਪੁੱਤਰੀ ਜਸਵਿੰਦਰ ਸਿੰਘ ਨੇ ਤੀਜੇ ਦਰਜੇ ਵਿੱਚ ਪ੍ਰਿੱਖਿਆ ਪਾਸ ਕੀਤੀ। ਸ਼੍ਰੀ ਧਰਮਪਾਲ ਬਾਸਲ (ਸੰਸਥਾਪਕ ਹਾਰਮਨੀ ਵਨਿਅਮ, ਹਾਰਮਨੀ ਆਯੂਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ, ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਅਤੇ ਭਗਤੀ ਭਜਨ ਗਰੁੱਪ) ਵੱਲੋ ਵਿਦਿਆਰਥੀਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਸ ਸ਼ਾਨਦਾਰ ਨਤੀਜੇ ਲਈ ਵਿਦਿਆਰਥੀ ਅਤੇ ਅਧਿਆਪਕ ਦੋਵੇ ਵਧਾਈ ਦੇ ਪਾਤਰ ਹਨ।ਉਹਨਾ ਵੱਲੋ ਕਿਹਾ ਗਿਆ ਕਿ ਪੜ੍ਹਾਈ ਮਨੁੱਖ ਦਾ ਤੀਸਰਾ ਨੇਤਰ ਹੈ। ਪੜ੍ਹਾਈ ਦੁਨੀਆ ਵਿੱਚ ਅਗਾਹ ਵਧਣ ਤੇ ਗਿਆਨਵਾਨ ਬਣਾ ਕੇ ਜਿੰਦਗੀ ਵਿੱਚ ਅੱਗੇ ਵਧਣ ਦੇ ਕਾਬਲ ਬਣਾਉਦੀ ਹੈ। ਅੱਜ ਦੇ ਮੋਡਰਨ ਯੁੱਗ ਵਿੱਚ ਪੜ੍ਹਾਈ ਹੀ ਮਨੁੱਖ ਦੀ ਸੱਚੀ ਦੋਸਤ ਹੈ। ਉਹਨਾ ਵੱਲੋ ਸਮੇ ਸਮੇ ਤੇ ਸਿੱਖਿਆ ਦੇ ਮਿਆਰ ਨੂੰ ਉੱਪਰ ਚੁੱਕਣ ਲਈ ਉਪਰਾਲੇ ਕੀਤੇ ਜਾਦੇ ਹਨ ਜਿਸ ਦੇ ਨਤੀਜੇ ਵਜੋ ਉਹਨਾ ਵੱਲੋ ਸਿੱਖਿਆ ਦੇ ਖੇਤਰ ਵਿੱਚ ਆਪਣੀ ਇਕ ਵੱਖਰੀ ਪਛਾਣ ਕਾਇਮ ਕੀਤੀ ਹੈ। ਪ੍ਰਿੰਸੀਪਲ ਡਾਂ; ਮਨਜੀਤ ਕੌਰ ਸਲਵਾਨ ਵੱਲੋ ਬੱਚਿਆ ਨੂੰ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਇਹ ਸਟਾਫ ਅਤੇ ਬੱਚਿਆ ਦੀ ਸਖਤ ਮਿਹਨਤ ਦਾ ਨਤੀਜਾ ਹੈ। ਉਹਨਾ ਵੱਲੋ ਸਟਾਫ ਅਤੇ ਵਿਦਿਆਰਥੀਆ ਨੂੰ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ ਗਿਆ। ਤਾ ਜੋ ਹੋਰ ਵੀ ਵਧੀਆ ਨਤੀਜੇ ਲਿਆਦੇ ਜਾ ਸਕਣ ਅਤੇ ਬੱਚਿਆ ਦੇ ਉਜੱਵਲ ਭਵਿੱਖ ਦੀ ਕਾਮਨਾ ਕੀਤੀ ਗਈ। ਸ਼ਹੀਦ ਭਗਤ ਸਿੰਘ ਕਾਲਜ ਆਫ ਨਰਸਿੰਗ ਪਿਛਲੇ ਬਹੁਤ ਸਾਲਾ ਤੋ ਮੈਡੀਕਲ ਖੇਤਰ ਵਿੱਚ, ਬੱਚਿਆ ਨੂੰ ਨਰਸਿੰਗ ਕਿੱਤੇ ਦੇ ਨਾਲ –ਨਾਲ ਸਮਾਜ ਵਿੱਚ ਵਿਚਰਨ ਦੀ ਸਿੱਖਿਆ ਦਿੰਦਾ ਰਿਹਾ ਹੈ ਅਤੇ ਸਟਾਫ ਦੀ ਮਿਹਨਤ ਸਦਕਾ ਤਰੱਕੀ ਕਰ ਰਿਹਾ ਹੈ ਅਤੇ ਵਿਦਿਆਰਥੀਆ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਾ ਹੈ।ਇਸ ਵਧਾਈ ਮੌਕੇ ਸਮੂਹ ਕਾਲਜ ਸਟਾਫ ਡਾਂ ਸੰਜੀਵ ਮਾਨਕਟਾਲਾ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ,ਜਗਦੇਵ ਸਿੰਘ, ਅਮਨਦੀਪ ਕੌਰ, ਸੰਗੀਤਾ ਹਾਡਾਂ, ਗੁਰਮੀਤ ਕੌਰ, ਖੁਸ਼ਪਾਲ ਕੌਰ ਸੰਜੀਵੀਨੀ, ਪ੍ਰਿੰਯਕਾ, ਗੁਰਪ੍ਰੀਤ ਕੌਰ, ਸੁਖਮਨਦੀਪ ਕੌਰ, ਗੀਤਾਂਜਲੀ, ਅਰਸ਼ਦੀਪ ਕੌਰ, ਅਮਨਦੀਪ ਕੌਰ, ਕੋਮਲਜੀਤ ਕੌਰ,ਅਮਨਦੀਪ ਕੌਰ, ਬਲਵਿੰਦਰ ਕੌਰ, ਕੋਮਲਪ੍ਰੀਤ ਕੌਰ, ਸੁਖਵੀਰ ਕੌਰ, ਅਮਨਦੀਪ ਕੌਰ,ਮਨਪ੍ਰੀਤ ਕੌਰ , ਪੂਜਾ, ਪੂਨਮ,ਆਂਚਲ ਆਦਿ ਸ਼ਾਮਿਲ ਸਨ।

VV NEWS

राष्ट्रीय कार्यालय रमाकान्त पाण्डेय(गोपालपुरी) संरक्षक/संस्थापक ग्राम व पोस्ट- गोपालपुर (टावर) थाना व तहसील- मेहनगर जिला-आजमगढ़, उत्तर प्रदेश पिंन कोड़-276204 मोबाईल-9838825561,7054825561 हेंड कार्यालय/प्रशासनिक कार्यालय जितेंद्र पटेल (प्रमुख संपादक/प्रशासनिक संपादक) ग्राम व पोस्ट- 495668 थाना व तहसील-जांजगीर जिला-जांजगीर (छत्तीसगढ) पिंन कोड़-495668 मोबाईल-6265564514

Leave a Reply

Your email address will not be published. Required fields are marked *

Next Post

पहले जागरण के झंडे के साथ चिंतपूर्णी दरबार में अमृतवेला प्रभात सोसाइटी ने निकाली प्रभातफेरी

Tue Oct 28 , 2025
पावन कार्तिक मास में लगातार 20वें दिन 2 प्रभातफेरी निकाली गई फिरोजपुर 27 अक्टूबर [कैलाश शर्मा जिला विशेष संवाददाता]= अमृतवेला प्रभात सोसाइटी द्वारा पावन कार्तिक मास के लगातार 20वें दिन भी प्रभातफेरी का आयोजन किया गया। आज अमृतवेला प्रभात सोसाइटी द्वारा 2 स्थानों पर प्रभातफेरी निकाली गई। एक प्रभातफेरी अम्बे […]

You May Like

advertisement