ਅਜਾਦੀ ਦਿਹਾੜੇ ਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਦੀ ਕੀਤੀ ਮੱਦਦ , ਕੋਰਸ ਪੂਰਾ ਕਰ ਚੁੱਕੇ ਸਿੱਖਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ

ਅਜਾਦੀ ਦਿਹਾੜੇ ਤੇ ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਦੀ ਕੀਤੀ ਮੱਦਦ , ਕੋਰਸ ਪੂਰਾ ਕਰ ਚੁੱਕੇ ਸਿੱਖਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ

ਫਿਰੋਜਪੁਰ ,17 ਅਗਸਤ {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਦੇਸ ਦੀ ਅਜਾਦੀ 76 ਵੇਂ ਦਿਹਾੜੇ ਮੋਕੇ ਉੱਘੇ ਸਮਾਜ ਸੇਵੀ ਡਾ ਐਸ ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਸੰਸਥਾ ਸਰਬੱਤ ਦਾ ਭਲਾ ਟਰੱਸਟ ਵੱਲੋਂ ਮੱਖੂ ਦੇ ਗੁਰਦੁਆਰਾ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿੱਚ ਕਰਵਾਏ ਗਏ ਇੱਕ ਸਮਾਗਮ ਦੋਰਾਨ ਪੰਜਾਹ ਲੋੜਵੰਦਾਂ, ਵਿਧਵਾਵਾਂ ਅਤੇ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ ਗਏ ਉੁਥੇ ਕੰਪਿਊਟਰ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਇਸ ਸਮਾਗਮ ਵਿੱਚ ਸ਼੍ਰੀ ਨਰੇਸ਼ ਕਟਾਰੀਆਂ ਵਿਧਾਇਕ ਹਲਕਾ ਜੀਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੋਕੇ ਉਨ੍ਹਾਂ ਦੇ ਨਾਲ ਸ ਫਰਮਾਨ ਸਿੰਘ ਸੰਧੂ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਇਸ ਮੌਕੇ ਸੰਸਥਾ ਦੇ ਜਿਲ੍ਹਾ ਪ੍ਰਧਾਨ ਸ ਹਰਜਿੰਦਰ ਸਿੰਘ ਕਤਨਾ , ਇਸਤਰੀ ਵਿੰਗ ਪ੍ਰਧਾਨ ਮੈਡਮ ਅਮਰਜੀਤ ਕੌਰ ਛਾਬੜਾ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਭੁੱਲਰ ਨੇ ਸੰਬੋਧਨ ਕਰਦੇ ਹੋਏ ਅਜਾਦੀ ਦੇ ਪਰਵਾਨਿਆਂ ਨੂੰ ਯਾਦ ਕੀਤਾ ਅਤੇ ਅਜਾਦੀ ਦਿਹਾੜੇ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ। ਉਨ੍ਹਾਂ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਸੰਸਥਾ ਵੱਲੋਂ ਜਿਲ੍ਹਾ ਫਿਰੋਜਪੁਰ ਵਿੱਚ ਚਲਾਏ ਜਾ ਰਹੇ ਲੋਕ ਭਲਾਈ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਨਰੇਸ਼ ਕਟਾਰੀ ਵਿਧਾੲਕ ਨੇ ਸੰਬੋਧਨ ਕਰਦੇ ਹੋਏ ਡਾ ਓਬਰਾਏ ਅਤੇ ਉਨ੍ਹਾਂ ਦੀ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਸ ਫਰਮਾਨ ਸਿੰਘ ਸੰਧੂ ਨੇ ਵੀ ਸਰਬੱਤ ਦਾ ਭਲਾ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਜਿੱਥੇ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਚੈਕ ਵੰਡੇ ਉਥੇ ਕੰਪਿਊਟਰ ਕੋਰਸ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੀ ਦਿਤੇ। ਇਸ ਮੋਕੇ ਦਵਿੰਦਰ ਸਿੰਘ ਛਾਬੜਾ ਪ੍ਰਧਾਨ ਮੱਖੂ, ਲਖਵਿੰਦਰ ਸਿੰਘ ਕਰਮੂਵਾਲਾ,ਕਿਰਨ ਪੇਂਟਰ, ਮਨਪ੍ਰੀਤ ਸਿੰਘ ਕੰਪਿਊਟਰ ਟੀਚਰ ਸਮੇਤ ਹੋਰ ਪਤਵੰਤੇ ਮੋਜੂਦ ਸਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

शहीद मदन लाल ढींगरा का शहीदी दिवस, शहीद मदन लाल ढींगरा पार्क में उनको श्रद्धांजलि अर्पित करके मनाया गया

Fri Aug 18 , 2023
*शहीद मदन लाल ढींगरा का शहीदी दिवस, शहीद मदन लाल ढींगरा पार्क में उनको श्रद्धांजलि अर्पित करके मनाया गया* फिरोजेपुर 17 अगस्त {कैलाश शर्मा जिला विशेष संवाददाता}= देश कौम के पहले महान शहीद मदन लाल ढींगरा जी का शहीदी दिवस आज शहीद मदन लाल ढींगरा पार्क में उनको श्रद्धांजलि अर्पित […]

You May Like

Breaking News

advertisement