ਰੁੱਖ ਲਗਾਓ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜੁਪਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਜੀਦਪੁਰ ਵਿੱਚ ਲਗਾਏ ਬੂਟੇ

ਫਿਰੋਜ਼ਪੁਰ 04.09.2024 {ਕੈਲਾਸ਼ ਸ਼ਰਮਾ ਜ਼ਿਲ੍ਹਾ ਵਿਸ਼ੇਸ਼ ਸੰਵਾਦਦਾਤਾ}=

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰੁੱਖ ਲਗਾਓ ਮਹਿੰਮ ਮਿਤੀ 01.07.2024 ਤੋਂ 30.09.2024 ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫਿਰੋਜਪੁਰ ਦੇ ਸਹਿਯੋਗ ਨਾਲ ਜੁਲਾਈ, 2024 ਤੋਂ ਵੱਖ-ਵੱਖ ਥਾਵਾਂ ਤੇ ਰੁੱਖ-ਬੂਟੇ ਲਗਾਏ ਜਾ ਰਹੇ ਹਨ। ਇਸ ਮੁਹਿੰਮ ਦੇ ਤਹਿਤ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬ ਸ੍ਰੀ ਵੀਰਇੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 03.09.2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਾਜੀਦਪੁਰ ਵਿੱਚ ਵੀ ਰੁੱਖ ਲਗਵਾਏ ਗਏ ਅਤੇ ਸਕੂਲ ਦੇ ਬੱਚਿਆਂ ਨੂੰ ਵਾਤਾਵਰਨ ਨੂੰ ਸਾਫ ਅਤੇ ਹਰਿਆਵਲਾ ਬਣਾਉਣ ਲਈ ਹਮੇਸ਼ਾਂ ਸਾਥ ਦੇਣ ਲਈ ਕਿਹਾ ਅਤੇ ਉਹਨਾਂ ਨੂੰ ਵਾਤਾਵਰਨ ਸਾਫ ਰੱਖਣ ਲਈ ਆਪਣੇ ਆਲੇ-ਦੁਆਲੇ ਨੂੰ ਵੀ ਸਾਫ ਰੱਖਣ ਲਈ ਪ੍ਰੇਰਿਤ ਕੀਤਾ। ਮੌਕੇ ਤੇ ਸ੍ਰੀਮਤੀ ਸੁਰਿੰਦਰ ਕੌਰ, ਪਿੰਸੀਪਲ ਅਤੇ ਹੋਰ ਅਧਿਆਪਕ ਸਾਹਿਬਾਨ ਮੌਜੂਦ ਸਨ। ਇਸ ਮੁਹਿੰਮ ਦੇ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ, ਫਿਰੋਜਪੁਰ ਦੇ ਸਹਿਯੋਗ ਨਾਲ ਹੁਣ ਤੱਕ 50,000 ਤੋਂ ਵੱਧ ਬੂਟੇ ਲਗਵਾ ਦਿੱਤੇ ਜਾ ਚੁੱਕੇ ਹਨ ਅਤੇ ਅੱਗੇ ਵੀ ਇਸ ਮੁਹਿੰਮ ਦੇ ਚਲਦੇ ਹੋਏ ਹੋਰ ਵੀ ਬੂਟੇ ਲਗਾਏ ਜਾ ਰਹੇ ਹਨ।

Read Article

Share Post

VVNEWS वैशवारा

Leave a Reply

Please rate

Your email address will not be published. Required fields are marked *

Next Post

“टिकट चेकिंग स्टाफ ने शताब्दी एक्सप्रेस में रेलयात्री का छूटे हुए लैपटॉप लौटाकर अपना सामाजिक कर्तव्य निभाया

Thu Sep 5 , 2024
फिरोजपुर 04 सितंबर {कैलाश शर्मा जिला विशेष संवाददाता}= शताब्दी एक्सप्रेस 12014 (अमृतसर-नई दिल्ली शताब्दी एक्सप्रैस) में टिकट चैकिंग के दौरान ट्रेन सुपरिटेन्डेंट श्री अनंत कुमार सिंह (मुख्यालय अमृतसर) को कोच संख्या C-7 की सीट नंबर 45 पर एक लैपटॉप मिला। ट्रेन सुपरिटेन्डेंट ने अपनी समझदारी का परिचय देते हुए हैण्ड […]

You May Like

Breaking News

advertisement